Ardas

ੴ

ੴ ਵਾਹਿਗੁਰੂ ਜੀ ਕੀ ਫਤਹਿ ॥

One Universal Creator God. Victory belongs to the Wondrous Destroyer of darkness.

ਸ੍ਰੀ ਭਗੌਤੀ ਜੀ ਸਹਾਇ ॥

May the Divine Spirit of Justice (the Sword) be on our side.

ਵਾਰ ਸ੍ਰੀ ਭਗੌਤੀ ਜੀ ਕੀ ਪਾਤਿਸ਼ਾਹੀ ੧੦ ॥

The Ode of the Divine Spirit, recited by the Tenth King.

ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ ॥

First, I remember the Divine Spirit of Justice, and then I meditate upon Guru Nanak.

ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ ॥

Then, I pray to Guru Angad, Guru Amar Das, and Guru Ram Das; may they protect us.

ਅਰਜਨ ਹਰਿਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ ॥

I remember Guru Arjan, Guru Hargobind, and the respected Guru Har Rai.

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖ ਜਾਇ ॥

I meditate upon the respected Guru Har Krishan; by having His sight, all pains vanish.

ਤੇਗ ਬਹਾਦਰ ਸਿਮਰੀਐ ਘਰ ਨਉ ਨਿਧਿ ਆਵੈ ਧਾਇ ॥

I remember Guru Teg Bahadur, and the nine treasures hasten to my home.

ਸਭ ਥਾਈਂ ਹੋਇ ਸਹਾਇ ॥

May they protect and help us everywhere.

ਦਸਵਾਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਭ ਥਾਈਂ ਹੋਇ ਸਹਾਇ ॥

May the Tenth King, the respected Guru Gobind Singh, protect and help us everywhere.

ਦਸਾਂ ਪਾਤਿਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ ॥

Meditating upon the divine light of the Ten Kings contained in the respected Guru Granth Sahib, and turning your thoughts to its teachings and sight, call on God and say: Waheguru!


ਪੰਜਾਂ ਪਿਆਰਿਆਂ, ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ, ਜਿਹਨਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ, ਤਿਨ੍ਹਾ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ ! ਬੋਲੋ ਜੀ ਵਾਹਿਗੁਰੂ ॥

Think of the deeds of the Five Beloved Ones, the four sons of the Guru, the Forty Liberated Ones, the brave, the meditators, the ascetics, those who chanted the Naam, shared their food, kept the free kitchen going, wielded the sword in defense of justice, and overlooked the faults of others; turning your thoughts to the earnings of those pure and true ones, O Khalsa, call on God and say: Waheguru!

ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੀਆਂ ਤੇ ਚੜ੍ਹੇ, ਆਰਿਆਂ ਨਾਲ ਚਿਰਾਏ ਗਏ, ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ ! ਬੋਲੋ ਜੀ ਵਾਹਿਗੁਰੂ ॥

Think of the Singhs and Singhnis who sacrificed their heads for the sake of Dharam (righteousness), were cut joint by joint, had their scalps removed, were broken on the wheels, were sawn alive, made sacrifices for the service of the Gurdwaras, did not forfeit their faith, and maintained their Sikhism to their last hair and breath; turning your thoughts to their earnings, O Khalsa, call on God and say: Waheguru!

ਪੰਜਾਂ ਤਖਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ ॥

Turning your thoughts to the Five Takhats (seats of temporal and spiritual authority) and all Gurdwaras, call on God and say: Waheguru!


ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿਤ ਆਵੇ, ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ ॥

First, the prayer of the entire Khalsa is that the Khalsa may keep the Name of Waheguru, Waheguru, Waheguru in mind, and that by remembering Him, may experience total peace and happiness.

ਜਹਾਂ ਜਹਾਂ ਖਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫ਼ਤਹ, ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ ॥

Wherever the Khalsa is, may there be Your protection and grace; may the free kitchen and sword be victorious; may the dignity of the tradition be maintained; may the Panth be victorious; may the Divine Sword be our protector; may the Khalsa always be honored; call on God and say: Waheguru!

ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ, ਨਾਮ ਦਾਨ ॥

Grant the Sikhs the gift of Sikhism, the gift of uncut hair, the gift of discipline, the gift of wisdom, the gift of trust, the gift of confidence, and the greatest gift of all, the gift of the Holy Name.

ਚੌਂਕੀਆਂ, ਝੰਡੇ, ਬੁੰਗੇ, ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ ॥

May the choirs, flags, and mansions remain forever and ever; may righteousness triumph; call on God and say: Waheguru!

ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ, ਮਤ ਦਾ ਰਾਖਾ ਆਪਿ ਵਾਹਿਗੁਰੂ ॥

May the minds of the Sikhs remain humble, and their wisdom exalted; O Waheguru, You are the protector of wisdom.

ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ ॥

O Immortal Being, eternal helper and benefactor of Your Panth.

ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ, ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਖੁੱਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖ਼ਾਲਸਾ ਜੀ ਨੂੰ ਬਖਸ਼ੋ ॥

Bless the Khalsa with the unhindered sight, service, and management of Nankana Sahib and other Gurdwaras and holy places from which the Panth has been separated.


ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ, ਵਾਹਿਗੁਰੂ ! (ਆਪ ਦੀ ਹਜ਼ੂਰ...)

O Honor of the humble, Strength of the weak, Shelter of the shelterless, True Father, Waheguru! (In Your Presence...)

ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ਼ ਕਰਨੀ। ਸਰਬੱਤ ਦੇ ਕਾਰਜ ਰਾਸ ਕਰਨੇ ॥

Please forgive any errors or omissions in reading and reciting. May all endeavors be fulfilled.

ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿਤ ਆਵੇ ॥

Let us meet those beloved ones whose company reminds us of Your Name.

ਨਾਨਕ ਨਾਮ ਚੜ੍ਹਦੀ ਕਲਾ ॥

O Nanak, may the Name always remain in high spirits.

ਤੇਰੇ ਭਾਣੇ ਸਰਬੱਤ ਦਾ ਭਲਾ ॥

And by Your Will, may there be the well-being of all humanity.

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥

The Khalsa belongs to Waheguru. Victory belongs to Waheguru.

End of reading

Ardas
Audio preview
00:00--:--
—